ਜਣੇ-ਖਣੇ ਨੂੰ ਨਹੀਂ ਮਿਲੇਗਾ ਸਿਰੋਪਾਉ ਦਾ ਸਨਮਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਤੋਂ ਹਰ ਕਿਸੇ ਨੂੰ ਸਿਰੋਪਾਉ ਦੇਣ ਉੱਤੇ ਰੋਕ ਲਾ ਦਿੱਤੀ ਹੈ। ਧਾਮੀ ਨੇ ਕਿਹਾ ਕਿ ਸਿਰੋਪਾ ਹਰ ਕਿਸੇ ਨੂੰ ਨਹੀਂ ਦਿੱਤਾ ਜਾਂਦਾ। ਇਹ ਤਾਂ ਗੁਰੂ ਦੀ ਬਖਸ਼ਿਸ਼ ਹੁੰਦੀ ਹੈ, ਕਿਸੇ ਕਾਬਿਲ ਸਿੱਖ ਨੂੰ ਸਿਰੋਪਾ ਦਿੱਤਾ ਜਾਂਦਾ ਹੈ।