ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘Punjab 95’ ਜਲਦ ਹੋਵੇਗੀ ਰਿਲੀਜ਼, ਦੋਸਾਂਝਾਂ ਵਾਲੇ ਨੇ ਦਿੱਤੀ ਜਾਣਕਾਰੀ
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਆਉਣ ਵਾਲੀ ਫਿਲਮ “ਪੰਜਾਬ-95” ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ਵਿੱਚ ਰਿਲੀਜ਼ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਫਿਲਮ ਫਰਵਰੀ ਵਿੱਚ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ