ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।