ਨਾਮਜ਼ਦਗੀ ਪੱਤਰ ਰੱਦ ਹੋਣ ਵਾਲੇ ਉਮੀਦਵਾਰਾਂ ਨੂੰ ਇਨਸਾਫ਼ ਦਿਵਾਏਗਾ ਅਕਾਲੀ ਦਲ! ਕਾਨੂੰਨੀ ਟੀਮ ਦਾ ਕੀਤਾ ਗਠਨ, ਹਾਈਕੋਰਟ ਜਾਣ ਦੀ ਵੀ ਕਹੀ ਗੱਲ
ਬਿਉਰੋ ਰਿਪੋਰਟ: ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਪੱਧਰ ’ਤੇ ਸਰਪੰਚਾਂ ਅਤੇ ਪੰਚਾਂ ਦੇ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀ ਮਦਦ ਕਰਨ ਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਇੱਕ ਉੱਚ ਪੱਧਰੀ ਕਾਨੂੰਨੀ ਟੀਮ ਦਾ ਗਠਨ ਕੀਤਾ ਹੈ। ਜੇ ਲੋੜ ਪਈ ਤਾਂ ਸ਼੍ਰੋਮਣੀ ਅਕਾਲੀ