ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੀ ਫੀਸ ਦਾ ਜ਼ਿੰਮਾ ਸ਼੍ਰੋਮਣੀ ਕਮੇਟੀ ਨੇ ਆਪਣੇ ਸਿਰ ਲਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਕਈ ਵਾਰ ਅਪੀਲ ਕੀਤੀ ਗਈ ਸੀ।