ਜੰਮੂ-ਕਸ਼ਮੀਰ ਵਿੱਚ ਬਰਫ਼ਬਾਰ, 25 ਲੋਕਾਂ ਨੂੰ ਬਚਾਇਆ ਗਿਆ
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਪਹਾੜੀ ਰਾਜਾਂ ਦੇ ਉੱਚੇ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਤੋਂ ਬਰਫ਼ਬਾਰੀ ਜਾਰੀ ਹੈ। ਫੌਜ ਨੇ ਡੋਡਾ ਜ਼ਿਲ੍ਹੇ ਦੇ ਉੱਪਰਲੇ ਇਲਾਕਿਆਂ ਵਿੱਚ ਬਰਫ਼ੀਲੇ ਤੂਫ਼ਾਨ ਵਿੱਚ ਫਸੇ ਬਕਰਵਾਲ ਭਾਈਚਾਰੇ ਦੇ 25 ਕਬਾਇਲੀਆਂ ਨੂੰ ਆਪਣੇ ਪਾਲਤੂ ਜਾਨਵਰਾਂ ਸਮੇਤ ਬਚਾਇਆ। ਇਸ ਦੌਰਾਨ, ਵੈਸ਼ਨੋ ਦੇਵੀ ਯਾਤਰਾ ਅੱਜ ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਮੁੜ ਸ਼ੁਰੂ ਹੋਈ।