ਪੰਜਾਬ ਵਿਧਾਨ ਸਭਾ ਸਪੀਕਰ ਦੀ ਖਹਿਰਾ ’ਤੇ ਵੱਡੀ ਕਾਰਵਾਈ, ਸੁਖਪਾਲ ਖਹਿਰਾ ਨੂੰ ਸੈਸ਼ਨ ਤੋਂ ਕੀਤਾ ਮੁਅੱਤਲ
ਪੰਜਾਬ ਵਿਧਾਨ ਸਭਾ ਵਿੱਚ ਨਿਯਮਾਂ ਦੀ ਉਲੰਘਣਾ ਅਤੇ ਹੰਗਾਮੇ ਕਾਰਨ ਵੱਡੀ ਕਾਰਵਾਈ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ 97(2) ਅਧੀਨ ਮਤਾ ਪੇਸ਼ ਕੀਤਾ। ਇਸ ਵਿੱਚ ਦੋਸ਼ ਲਾਇਆ ਗਿਆ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੇਅਰ ਦੇ ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ
