ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਗ੍ਰਿਫਤਾਰ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ। ਈ-ਰਿਕਸ਼ਾ ਵਿੱਚ ਆਏ ਕੁਝ ਲੋਕਾਂ ਨੇ ਉਸਦੇ ਘਰ ਵਿੱਚ ਗ੍ਰਨੇਡ ਸੁੱਟਿਆ, ਜਿਸ ਨਾਲ ਇੱਕ ਜ਼ੋਰਦਾਰ ਧਮਾਕਾ ਹੋਇਆ। ਹਮਲੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਸਦੇ ਨਾਲ ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ