ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਵਿਦਿਆਰਥੀ
ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਝੰਜੇੜੀ ਕੈਂਪਸ ਦੇ ਬੀਬੀਏ ਦੂਜੇ ਸਾਲ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸਦੀ ਪਛਾਣ 19 ਸਾਲਾ ਆਰੀਅਨ ਵਜੋਂ ਹੋਈ ਹੈ। ਕਾਲਜ ਪ੍ਰਸ਼ਾਸਨ ਨੇ ਕਿਹਾ ਹੈ ਕਿ ਵਿਦਿਆਰਥੀ ਨੂੰ ਪ੍ਰੀਖਿਆ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਦੇ ਫੜਿਆ ਗਿਆ ਸੀ।