SYL ਨਹਿਰ ਵਿਵਾਦ: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਦਿੱਤੇ ਵੱਡੇ ਨਿਰਦੇਸ਼
ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਵਿਵਾਦ ਤਿੱਖਾ ਹੋ ਰਿਹਾ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਇਸ ਮੁੱਦੇ ’ਤੇ ਸੁਣਵਾਈ ਹੋਈ, ਜਿਸ ਵਿੱਚ ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕੇਂਦਰ ਸਰਕਾਰ ਨਾਲ ਸਹਿਯੋਗ ਕਰਕੇ ਵਿਵਾਦ ਦਾ ਦੋਸਤਾਨਾ ਹੱਲ ਕੱਢਣ ਦੇ ਨਿਰਦੇਸ਼