ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕਿਸਾਨਾਂ ਨੂੰ ਵੱਡੀ ਰਾਹਤ! ਸੁਪਰੀਮ ਕੋਰਟ ਨੇ ਜਾਂਚ ਕਮੇਟੀ ਸਬੰਧੀ ਹਰਿਆਣਾ ਸਰਕਾਰ ਦੀ ਪਟੀਸ਼ਨ ਠੁਕਰਾਈ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਅੱਜ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾਉਣ ਵਾਲੀ ਹਰਿਆਣਾ ਰਾਜ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਗ਼ਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ