ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦਾ ਹੈ ਵਿਚਾਰ ਵਟਾਂਦਰਾ
‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਅਤੇ ਮੁਹਾਲੀ ਦੇ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਮੁੜ ਕੈਬਨਿਟ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ