ਕਿਸਾਨ ਅੰਦੋਲਨ ਦੇ ਸਮਰਥਨ ‘ਚ ਟਰੈਕਟਰ ਮਾਰਚ ਅੱਜ, ਪੰਜਾਬ ਨੂੰ ਛੱਡ ਦੇਸ਼ ਭਰ ‘ਚ ਕਿਸਾਨ ਕਰਨਗੇ ਟਰੈਕਟਰ ਮਾਰਚ
ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਅੱਜ (16 ਦਸੰਬਰ) ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।