ਕੰਗਨਾ ਦੇ ਬਿਆਨ ‘ਤੇ ਘਮਸਾਣ, ਵਲਟੋਹਾ ਨੇ ਕਿਹਾ ਕਿ ‘ਕੰਗਨਾ ਦੇ ਬੋਲ ਹਰ ਸਿੱਖ ਨੂੰ ਚੁੱਭਣ ਤੇ ਦੁੱਖ ਦੇਣ ਵਾਲੇ’
ਅੰਮ੍ਰਿਤਸਰ : ਹਮੇਸ਼ਾਂ ਹੀ ਵਿਵਾਦਾਂ ਵਿੱਚ ਰਹਿਣ ਵਾਲੀ ਭਾਜਪਾ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਰਣੌਤ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦੱਸਿਆ ਹੈ ਤੇ ਕਿਹਾ ਕਿ ਉਹਨਾਂ ਦੀ ਫਿਲਮ ਐਮਰਜੈਂਸੀ ਉੱਤੇ ਸਿਰਫ਼ ਕੁਝ ਕੁ ਲੋਕ ਹੀ ਇਤਰਾਜ਼ ਜਤਾ ਰਹੇ ਹਨ