Weather forecast : ਪੰਜਾਬ-ਹਰਿਆਣਾ, ਹਿਮਾਚਲ ‘ਚ ਠੰਢ ਦਾ ਯੈਲੋ ਅਲਰਟ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ।
ਸ਼ਨੀਵਾਰ ਰਾਤ ਤੋਂ ਹੀ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ।
ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ
ਹਿਮਾਚਲ ਪ੍ਰਦੇਸ਼ ਵਿੱਚ ਦੋ ਦਿਨਾਂ ਤੋਂ ਹੋ ਰਹੀ ਬਰਫ਼ਬਾਰੀ ਕਾਰਨ 6 ਨੈਸ਼ਨਲ ਹਾਈਵੇਅ ਸਮੇਤ 411 ਤੋਂ ਵੱਧ ਸੜਕਾਂ ਅਤੇ 1506 ਬਿਜਲੀ ਟਰਾਂਸਫ਼ਾਰਮਰ ਬੰਦ ਹੋ ਗਏ ਹਨ।
ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਹਨ। ਇਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲ ਰਹੀ ਹੈ।
ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਫ਼ਿਲਹਾਲ ਇਸ ਕੜਾਕੇ ਦੀ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ।
ਪੰਜਾਬ ਦੇ ਮੌਸਮ ਬਾਰੇ ਜਾਣਕਾਰੀ।
ਖ਼ਰਾਬ ਮੌਸਮ ਕਾਰਨ ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲੀਆਂ 9 ਅਤੇ ਆਉਣ ਵਾਲੀਆਂ 6 ਉਡਾਣਾਂ ਨੂੰ ਰੱਦ ਕਰਨਾ ਪਿਆ। ਦਿੱਲੀ ਵਾਲੇ ਦੋ ਜਹਾਜ਼ਾਂ ਨੂੰ ਵਾਪਸ ਦਿੱਲੀ ਵੱਲ ਮੋੜ ਦਿੱਤਾ ਗਿਆ।