Punjab

ਦਾਗੀ ਅਫ਼ਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ: ਹਰਜੋਤ ਬੈਂਸ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ  ਫੈਸਲਾ ਲਿਆ ਗਿਆ ਹੈ। ਨਾਜਾ ਇਜ਼ ਮਾ ਈਨਿੰਗ ਨੂੰ ਲੈ ਕੇ ਅੱਜ ਪੰਜਾਬ ਦੇ  ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਖਣਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਦੌਰਾਨ ਮੰਤਰੀ ਬੈਂਸ ਨੇ ਸਾਫ ਕੀਤਾ ਹੈ ਕਿ ਦਾਗੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੰਤਰੀ ਨੇ ਠੇਕੇਦਾਰਾਂ ਨੂੰ ਤੁਰੰਤ ਬਕਾਏ ਜਮ੍ਹਾਂ ਕਰਵਾਉਣ ਲਈ ਕਿਹਾ ਹੈ।

ਪੰਜਾਬ ਸਰਕਾਰ ਨੇ ਅੱਜ ਹੀ ਵੱਡਾ ਐਕਸ਼ਨ ਲੈਂਦੇ ਹੇਏ ਰੋਪੜ੍ਹ ਦੇ ਖੇੜਾ ਕਲਮੇਟ ਦੇ ਸਾਰੇ ਕ੍ਰੈਸ਼ਰ ਸੀਲ ਕਰ ਦਿੱਤੇ ਹਨ। ਆਮ ਲੋਕਾਂ ਨੂੰ ਵਾਜਬ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ।