‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਬਿਆਨਬਾਜ਼ੀ ਕਰਨ ਦੀ ਥਾਂ ਐਕਸ਼ਨ ਲੈਣ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਲਾਹ ਦਿੱਤੀ ਹੈ ਕਿ ਚੰਡੀਗੜ੍ਹ ਵਿੱਚ ਸਰਵਿਸ ਰੂਲਜ਼ ਵਿੱਚ ਬਦਲਾਅ ਕਰਨ ਦੇ ਮੁੱਦੇ ‘ਤੇ ਸਿਰਫ ਬਿਆਨਬਾਜ਼ੀ ਕਰਨ ਦੀ ਬਜਾਏ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਅੱਗੇ ਧਰਨਾ ਦੇਣਾ ਚਾਹੀਦਾ ਹੈ।
