‘ਦ ਖਾਲਸ ਬਿਊਰੋ:- (ਸ਼੍ਰੀ ਆਨੰਦਪੁਰ ਸਾਹਿਬ) ਤਖ਼ਤ ਕੇਸਗੜ੍ਹ ਸਾਹਿਬ ਵਿਖੇ ਲੰਗਰ ਘਪਲੇ ਵਿੱਚ ਹੋਈ ਗੜਬੜੀ ਮਾਮਲਾ ਸਾਹਮਣਾ ਆਇਆ ਹੈ। ਇਸ ਮਾਮਲੇ ਵਿੱਚ SGPC ਵੱਲੋਂ ਜਾਂਚ ਕਰਨ ਤੋਂ ਬਾਅਦ ਮੈਨੇਜਰ ਸਮੇਤ 5 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ ਇਹਨਾਂ 5 ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਬਿਲਾਂ ਵਿੱਚ ਗੜਬੜੀ ਕੀਤੀ ਗਈ ਹੈ

 

ਸਸਪੈਂਡ ਹੋਣ ਵਾਲਿਆਂ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ, ਅਕਾਊਂਟੈਂਟ, ਸਟੋਰ ਕੀਪਰ ਅਤੇ ਇੰਸਪੈਕਟਰ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਰ ਰਾਤ ਕਥਿਤ ਦੋਸ਼ੀ ਮੈਨੇਜਰ ਸਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਕਥਿਤ ਦੋਸ਼ੀਆਂ ਨੂੰ ਮੁਅਤੱਲ ਕੀਤੇ ਜਾਣ ਤੋਂ ਬਾਅਦ ਹੁਣ ਮੌਜੂਦਾ ਸਮੇਂ ਵਿੱਚ ਗੁਰਦੀਪ ਸਿੰਘ ਕੰਗ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਮਾਮਲੇ ਵਿੱਚ ਹੋਈ ਕਾਰਵਾਈ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ PA ਅਤੇ ਸਕੱਤਰ ਮਹਿੰਦਰ ਸਿੰਘ ਵੱਲੋਂ ਕੀਤੀ ਗਈ ਹੈ।