ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ। ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ
ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਆਖਿਆ ਗਿਆ ਹੈ ਕਿ ਜੇਥਦਾਰ ਨੂੰ ਸਿਆਸੀਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ।
ਜਾਣਕਾਰੀ ਮੁਤਾਬਕ
ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਹੁਕਮ
ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਨੇ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਸਾਰੀਰਕ ਰੂਪ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੇਕਰ ਉਹ ਇਸ ਤਰ੍ਹਾਂ ਨਹੀਂ ਕਰਦੇ ਅਤੇ ਇਸ ਆਦੇਸ਼ ਦੀ ਉਲੰਘਣਾ ਕਰਦੇ ਹਨ ਅਤੇ ਪੰਥਕ ਰਵਾਇਤ ਅਨੁਸਾਨ ਸਖਤ ਕਾਰਵਾਈ ਕੀਤੀ ਜਾਵੇਗੀ।
ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਹੁਕਮਾਂ ਦੀ ਜੇਕਰ ਕੋਈ ਉਲੰਘਣਾ ਕਰਦਾ ਹੈ, ਵਿਰੋਧ ਕਰਦਾ ਹੈ ਜਾ ਪਿਰ ਮਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।