ਚੰਡੀਗੜ੍ਹ : ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ(Takht Patna Sahib Jathedar Giani Ranjit Singh) ਨੂੰ ਪੰਜ ਪਿਆਰਿਆਂ ਨੇ ਤਨਖ਼ਾਹੀਆ(tankhaiya) ਕਰਾਰ ਦਿੱਤਾ ਗਿਆ। ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਇਕੱਤਰਤਾ ਵਿੱਚ ਡਾ ਗੁਰਵਿੰਦਰ ਸਿੰਘ ਸਮਰਾ ਤੇ ਗਿਆਨੀ ਰਣਜੀਤ ਸਿੰਘ ਬਾਰੇ ਚੱਲ ਰਹੇ ਮਾਮਲੇ ਬਾਰੇ ਵਿਚਾਰ ਕੀਤੀ ਗਈ ਹੈ।
ਗਿਆਨੀ ਰਣਜੀਤ ਸਿੰਘ ਜੀ ‘ਤੇ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਤੇ ਸੰਗਤ ਵੱਲੋਂ ਭੇਟਾ ਕੀਤੇ ਜਾਂਦੇ ਦਸਵੰਧ ਦੀ ਵਰਤੋਂ ਕਿਸੇ ਹੋਰ ਪਾਸੇ ਕੀਤੀ ਹੈ। ਇੰਨਾ ਹੀ ਨਹੀਂ,ਉਨ੍ਹਾਂ ਪੰਜ ਪਿਆਰਿਆਂ ਨਾਲ ਵਿਚਾਰ ਕੀਤੇ ਬਿਨਾਂ ਹੀ ਹੁਕਮਨਾਮਾ ‘ਤੇ ਗੁਰ ਘਰ ਦੇ ਸੇਵਕ ਦਾ ਖ਼ਿਤਾਬ ਦੇ ਦਿੱਤਾ ਜੋ ਕਿ ਮੰਦਭਾਗਾ ਹੈ ।
ਇਸ ਹੁਕਮਨਾਮੇ ਵਿੱਚ ਇਹਨਾਂ ਨੇ ਇੱਕ ਸਿਰੀ ਸਾਹਿਬ ਨੂੰ ਸਵਾ ਸੇਰ ਸੋਨੇ ਦੀ ਕਿਰਪਾਨ ਦੱਸਿਆ ਹੈ ,ਪਰ ਅਸਲ ਵਿੱਚ ਉਸ ਉੱਤੇ ਨਾਮ-ਮਾਤਰ ਸੋਨਾ ਹੈ। ਇਸ ਗੱਲ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਗੁਰੂ ਮਰਿਆਦਾ ਦੀ ਉਲੰਘਣਾ ਦੱਸਿਆ ਹੈ ਅਤੇ ਇਸ ਕਾਰਵਾਈ ਦੀ ਵਜ੍ਹਾ ਵੀ ਇਹ ਹੀ ਹੈ।
ਪੰਜ ਪਿਆਰਿਆਂ ਵੱਲੋਂ ਜਾਰੀ ਫ਼ਰਮਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਥੇਦਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਫ਼ਰਮਾਨ ਵਿੱਚ ਵੀ ਤਲਵਾਰ ’ਤੇ ਸੋਨੇ ਦੀ ਪਰਤ ਦੀ ਮਾਤਰਾ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ ਸੀ।
“ਉਨ੍ਹਾਂ ਨੇ ਹੁਕਮਨਾਮੇ ਦੀ ਪਰੰਪਰਾ ਅਤੇ ਆਪਣੇ ਅਹੁਦੇ ਦੀ ਸ਼ਾਨ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਪ੍ਰਬੰਧਕ ਕਮੇਟੀ ਦੇ ਕੁਝ ਅਹੁਦੇਦਾਰਾਂ ‘ਤੇ ਪੰਜ ਪਿਆਰਿਆਂ ਨੂੰ ਹੋਰ ਥਾਵਾਂ ‘ਤੇ ਤਬਦੀਲ ਕਰਵਾਉਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਅਤੇ ਕਾਰਵਾਈ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਮਰਾ ਨੂੰ ਧਾਰਮਿਕ ਸਜ਼ਾ ਵੀ ਸੁਣਾਈ ਕਿਉਂਕਿ ਉਸ ਦੇ ਮੀਡੀਆ ਵਿੱਚ ਜਾਣ ਨਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚੀ ਹੈ।’
ਦੱਸ ਦੇਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ( Takhat Sri Harimandir Ji Patna Sahib) ਦੇ ਜਥੇਦਾਰ ਰਣਜੀਤ ਸਿੰਘ ਗੌਹਰ(Giani Ranjit Singh Gohar )ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ ਨਸ਼ਰ ਹੋਈਆਂ ਖਬਰਾਂ ਕਾਰਨ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਵਲੋਂ ਇਹ ਫੈਸਲਾ ਲਿਆ ਸੀ। ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਇੱਕ ਪੱਤਰ ਜਾਰੀ ਕਰਕੇ ਇਹ ਕਿਹਾ ਗਿਆ ਹੈ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਜਾਂਚ ਪੂਰੀ ਹੋਣ ਤੱਕ ਆਪਣੇ ਅਹੁਦੇ ‘ਤੇ ਨਹੀਂ ਰਹਿਣਗੇ।
ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਲਿਖੇ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਾ ਗੁਰਵਿੰਦਰ ਸਿੰਘ ਵੱਲੋਂ ਤਖ਼ਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਤੋਂ ਸਬੰਧਿਤ ਕਾਫੀ ਖ਼ਬਰਾਂ ਸ਼ੋਸ਼ਲ ਮੀਡੀਆ, ਪ੍ਰਿੰਟ ਮੀਡੀਆ ਅਤੇ ਪ੍ਰੈਸ ਕਾਨਫਰੰਸ ਰਾਹੀਂ ਆ ਰਹੀਆਂ ਸਨ। ਜਿਸ ਵਿੱਚ ਭਾਈ ਰਣਜੀਤ ਸਿੰਘ ਦਾ ਨਾਮ ਵੀ ਜੁੜ ਰਿਹਾ ਹੈ। ਇਸ ਮਾਮਲੇ ਨੂੰ ਮੁੱਖ ਰੱਖਦਿਆਂ ਤਖ਼ਤ ਪਟਨਾ ਸਾਹਿਬ ਜੀ ਦੀ ਮਰਿਆਦਾ ਅਤੇ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਨੂੰ ਕਾਫੀ ਠੇਸ ਪੁੱਜੀ ਹੈ ਅਤੇ ਇਸ ਸੰਬੰਧ ਵਿੱਚ ਜਾਂਚ ਕਰਕੇ ਰਿਪੋਰਟ ਦੇਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਲੋਂ ਤਖ਼ਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਹਿਬਾਨਾਂ ਵੱਲੋਂ ਰਣਜੀਤ ਸਿੰਘ ਨੂੰ ਆਪਣੇ ਆਪ ਨੂੰ ਨਿਰਦੋਸ਼ ਸਾਬਤ ਕਰਨ ਵਾਸਤੇ ਪਟਨਾ ਸਾਹਿਬ ਦੇ ਦਰਬਾਰ ਵਿਖੇ ਪੇਸ਼ ਹੇਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਡਾ ਗੁਰਵਿੰਦਰ ਸਿੰਘ ਵੱਲੋਂ ਲਗਾਏ ਗਏ ਇਲ ਜ਼ਾਮਾਂ ਨੂੰ ਮੁੱਖ ਰੱਖਦਿਆਂ ਹੋਏ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਤਖ਼ਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੀਆਂ ਸਾਰੀਆ ਸੇਵਾਵਾਂ, ਪੱਦਵੀਆਂ ਤੋਂ ਹਟਾਇਆ ਜਾਂਦਾ ਹੈ।
ਇਹ ਵੀ ਕਿਹਾ ਗਿਆ ਹੈ ਕਿ ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ ਨ ਸ਼ਰ ਹੋਈਆਂ ਖਬਰਾਂ ਕਾਰਨ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਮਾਮਲੇ ਵਿੱਚ ਨਿਰ ਦੋਸ਼ ਸਾਬਿਤ ਹੋਣ ਤੱਕ ਇਸ ਅਹੁੱਦੇ ‘ਤੇ ਨਹੀਂ ਰਹਿਣਗੇ।