International

ਪੱਤਰਕਾਰਾਂ ਨਾਲ ਮਾਰਕੁੱਟ ਉੱਤੇ ਕੀ ਕਿਹਾ ਤਾਲਿਬਾਨ ਨੇ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਪੱਤਰਕਾਰਾਂ ਦੀ ਹੋਈ ਕੁੱਟਮਾਰ ਤੋਂ ਬਾਅਦ ਤਾਲਿਬਾਨ ਨੇ ਕਿਹਾ ਹੈ ਕਿ ਅੱਗੇ ਤੋਂ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚੇਗਾ।ਬੀਤੇ ਦਿਨੀਂ ਇਕ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰਾਂ ਉੱਤੇ ਹੋਏ ਹਮਲੇ ਦੀ ਤਾਲਿਬਾਨ ਨੇ ਸ਼ਰਮਿੰਦਗੀ ਵੀ ਮਹਿਸੂਸ ਕੀਤੀ ਹੈ। ਤਾਲਿਬਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੀਆਂ ਚੁਣੌਤੀਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਾਂਗੇ। ਅਸੀਂ ਇਸ ਉੱਤੇ ਕੰਮ ਕਰ ਰਹੇ ਹਾਂ ਤੇ ਸਾਡੀ ਕੋਸ਼ਿਸ਼ ਰਹੇਗੀ ਕਿ ਅਸੀਂ ਸਹੀ ਤਰੀਕੇ ਨਾਲ ਵਰਤਾਓ ਕਰੀਏ।ਕੁੱਝ ਪੱਤਰਕਾਰਾਂ ਨੇ ਤਾਂ ਇੱਥੋਂ ਤੱਕ ਵੀ ਕਿਹਾ ਸੀ ਕਿ ਤਾਲਿਬਾਨ ਨੇ ਉਨ੍ਹਾਂ ਦੇ ਕੰਮ ਉੱਤੇ ਪਾਬੰਦੀ ਲਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੱਤਰਕਾਰਾਂ ਦੇ ਖਿਲਾਫ ਹਿੰਸਾ ਵਿੱਚ ਹੋਏ ਵਾਧੇ ਉੱਤੇ ਰਿਪੋਰਟਰਸ ਵਿਦਾਉਟ ਬਾਰਡਰ ਯਾਨੀ ਕਿ ਆਰ ਐੱਸ ਐੱਫ ਨੇ ਵੀ ਚਿੰਤਾ ਜਾਹਿਰ ਕੀਤੀ ਸੀ। (ਤਸਵੀਰ – ਰਾਇਟਰਸ)