International

ਕੰਧਾਰ ਦੇ ਰੇਡੀਓ ਸਟੇਸ਼ਨ ‘ਤੇ ਨਹੀਂ ਵੱਜਣਗੇ ਗੀਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਚਿੰਤਾਜਨਕ ਹੁੰਦੇ ਜਾ ਰਹੇ ਹਨ। ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਦੇ ਕੰਧਾਰ ਵਿੱਚ ਇੱਕ ਰੇਡੀਓ ਸਟੇਸ਼ਨ ’ਤੇ ਕਬਜ਼ਾ ਕਰਕੇ ਉਸ ਦਾ ਨਾਮ ਵਾਇਸ ਆਫ ਸਰੀਆ ਰੱਖ ਦਿੱਤਾ ਗਿਆ ਹੈ। ਇਸ ਵਿੱਚ ਸਾਰੇ ਮੁਲਾਜ਼ਮ ਮੌਜੂਦ ਹਨ। ਉਹ ਖ਼ਬਰਾਂ, ਸਿਆਸੀ ਵਿਸ਼ਲੇਸ਼ਨ ਕਰਨ ਤੋਂ ਇਲਾਵਾ ਕੁਰਾਨ ਦੀਆਂ ਆਇਤਾਂ ਪੜ੍ਹਨਗੇ। ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਹੁਣ ਸਟੇਸ਼ਨ ਤੋਂ ਗੀਤ ਸੰਗੀਤ ਦਾ ਪ੍ਰੋਗਰਾਮ ਨਹੀਂ ਹੋਵੇਗਾ।

ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਆਪਣਾ ਕਬਜ਼ਾ ਵਧਾਉਂਦਾ ਹੀ ਜਾ ਰਿਹਾ ਹੈ। ਤਾਲਿਬਾਨ ਨੇ ਹੁਣ ਉੱਤਰੀ ਸ਼ਹਿਰ ਮਜ਼ਾਰ-ਏ-ਸ਼ਰੀਫ਼ ’ਤੇ ਵੱਡਾ ਹਮਲਾ ਕੀਤਾ ਹੈ। ਤਾਲਿਬਾਨ ਨੇ ਦੇਸ਼ ਦੀ ਰਾਜਧਾਨੀ ਦੇ ਦੱਖਣ ਵਿੱਚ ਵਸੇ ਸੂਬੇ ਲੋਗਾਰ ’ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਹਾਲਾਂਕਿ, ਸੰਯੁਕਤ ਰਾਸ਼ਟਰ ਨੇ ਤਾਲਿਬਾਨ ਨੂੰ ਆਪਣੇ ਹਮਲੇ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਦਾ ਹਾਲੇ ਤੱਕ ਤਾਲਿਬਾਨ ਉੱਪਰ ਕੋਈ ਅਸਰ ਨਹੀਂ ਹੋਇਆ। 

ਤਾਲਿਬਾਨ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਭਾਵ ਕਾਰਨ ਵੱਖ-ਵੱਖ ਮੁਲਕਾਂ ਵੱਲੋਂ ਅਫ਼ਗਾਨਿਸਤਾਨ ਵਿੱਚ ਵਸੇ ਆਪਣੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਲਿਆਉਣ ਲਈ ਆਪਣੀ ਫ਼ੌਜ ਭੇਜੀ ਸੀ।