Punjab

ਟੈਂਕਰ ਨੇ ਚਾਰ ਮਜ਼ਦੂਰ ਕੁਚਲੇ! ਚਾਲਕ ਪੁਲਿਸ ਦੇ ਕੀਤਾ ਹਵਾਲੇ

ਬਿਊਰੋ ਰਿਪੋਰਟ – ਸੰਗਰੂਰ (Sangrur) ਦੇ ਪਿੰਡ ਬਿਸ਼ਨਪੁਰਾ (Bishanpura) ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਕ ਟੈਂਕਰ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ ਗਿਆ ਹੈ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਜੈਲਾ, ਹਰਪਾਲ ਸਿੰਘ ਪਾਲਾ, ਛੋਟਾ ਸਿੰਘ ਪੁਰੀ ਅਤੇ ਗੁਰਦੇਵ ਕੌਰ ਵਾਸੀ ਪਿੰਡ ਬਿਸ਼ਨਪੁਰਾ ਵਜੋਂ ਹੋਈ ਹੈ। ਮਨਰੇਗਾ ਮਜ਼ਦੂਰ ਦੁਪਹਿਰ ਦਾ ਖਾਣਾ ਖਾ ਰਹੇ ਸਨ ਤਾਂ ਅਚਾਨਕ ਇਕ ਟੈਂਕਰ ਵੱਲੋਂ ਉਨ੍ਹਾਂ ਨੂੰ ਕੁਚਲ ਦਿੱਤਾ ਗਿਆ। ਕਈ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾਂ ਉਪਰੰਤ ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਲੋਕਾਂ ਵੱਲੋ ਟੈਂਕਰ ਚਾਲਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਹੈ। ਪੁਲਿਸ ਵੱਲੋਂ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੇਕਰ ਸਾਰੇ ਲੋਕ ਇਕੱਠੇ ਕੰਮ ਕਰ ਰਹੇ ਹੁੰਦੇ ਤਾਂ ਇਹ ਹਾਦਸਾ ਹੋਰ ਵੱਡਾ ਰੂਪ ਧਾਰ ਸਕਦਾ ਸੀ। ਉਨ੍ਹਾਂ ਕਿਹਾ ਕਿ ਖਾਣਾ ਖਾਣ ਸਮੇਂ ਚਾਰ ਲੋਕ ਆਪਣੀ ਜਾਨ ਗਵਾ ਬੈਠੇ ਅਤੇ ਕਈਆਂ ਨੇ ਭੱਜ ਕੇ ਜਾਨ ਬਚਾਈ ਹੈ। ਉਨ੍ਹਾਂ ਦੱਸਿਆ ਕਿ ਕੈਂਟਰ ਦੀ ਸਪੀਡ ਕਾਫੀ ਜ਼ਿਆਦਾ ਸੀ।

ਇਹ ਵੀ ਪੜ੍ਹੋ –  ਕੁਲਦੀਪ ਬਿਸ਼ਨੋਈ ਨੂੰ ਲੋਕਾਂ ਦਿਖਾਏ ਦਿਨੇ ਤਾਰੇ! ਪ੍ਰੋਗਰਾਮ ਛੱਡ ਪਰਤੇ ਵਾਪਸ