Punjab

ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਣ ਲਈ ਪਹੁੰਚੇ ਸਨ 2 ਲੋਕ ! ਪੁਲਿਸ ਨੇ ਮਿੰਟਾਂ ‘ਚ ਪਾਣੀ ਫੇਰ ਦਿੱਤਾ !

ਬਿਊਰੋ ਰਿਪੋਰਟ : ਤਰਨਤਾਰਨ ਵਿੱਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੰਜਾਬ ਪੁਲਿਸ ਦੀ ਮੁਠਭੇੜ ਹੋ ਗਈ । ਪੁਲਿਸ ਤੋਂ ਆਪਣੇ ਆਪ ਨੂੰ ਘਿਰਦਾ ਹੋਇਆ ਵੇਖ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਿਸ ਵਿੱਚ ਦੋਵੇ ਲੁਟੇਰੇ ਜਖ਼ਮੀ ਹੋ ਗਏ । ਪੁਲਿਸ ਨੇ ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਜਿੱਥੇ ਇੱਕ ਦੀ ਮੌਤ ਹੋ ਗਈ । ਦੂਜਾ ਜਖ਼ਮੀ ਦੱਸਿਆ ਜਾ ਰਿਹਾ ਹੈ।

ਵਾਰਦਾਤ ਸਰਾਏ ਅਮਾਨਤ ਖਾਨ ਵਿੱਚ ਹੋਈ ਹੈ । ਸ਼ੁੱਕਰਵਾਰ ਸ਼ਾਮ ਦੇ ਸਮੇਂ ਲੁਟੇਰਿਆਂ ਨੇ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ । ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਲੁਟੇਰੇ ਉੱਥੋਂ ਫਰਾਰ ਹੋ ਗਏ । ਪਰ ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ । ਪੁਲਿਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਿਕਾਂ ਦੇ ਬਿਆਨਾਂ ਦੇ ਅਧਾਰ ‘ਤੇ ਫਿਲਹਾਲ ਕਾਰਵਾਈ ਸ਼ੁਰੂ ਕੀਤੀ ਗਈ ਹੈ।