Punjab

ਤਰਨਤਾਰਨ ਵਿੱਚ ਮਾਸੀ ਦਾ ਗੋਲੀਆਂ ਮਾਰ ਕੇ ਸਰੇਆਮ ਕਤਲ !

ਬਿਉਰੋ ਰਿਪੋਰਟ : ਜ਼ਮੀਨ ਵਿਵਾਦ ਦੀ ਵਜ੍ਹਾ ਕਰਕੇ ਇੱਕ ਸ਼ਖਸ ਨੇ ਆਪਣੀ ਮਾਸੀ ਦਾ ਬੇਰਹਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਮ੍ਰਿਤਕਾ ਤਰਨਤਾਰਨ ਦੀ ਸਮਾਟ ਕਾਲੋਨੀ ਵਿੱਚ ਰਹਿਣ ਵਾਲੀ ਕੁਲਵਿੰਦਰ ਕੌਰ ਹੈ ਦੱਸਿਆ ਜਾ ਰਿਹਾ ਹੈ ਕਿ ਮਾਸੀ ਦੇ ਨਾਲ ਰਹਿੰਦੀ ਕੁੜੀ ਜਦੋਂ ਜ਼ਮੀਨ ਦੇ ਮਾਮਲੇ ਵਿੱਚ ਭੈਣ ਦੇ ਘਰ ਪਹੁੰਚੀ ਤਾਂ ਉਸ ਨੂੰ ਵੇਖ ਦੇ ਹੀ ਭਤੀਜੇ ਨੇ ਗੋਲੀ ਮਾਰ ਦਿੱਤੀ ।

ਮ੍ਰਿਤਕਾ ਦੇ ਪਰਿਵਾਰ ਦੇ ਮੈਂਬਰ ਅਰਸ਼ਦੀਪ ਕੌਰ ਨੇ ਦੱਸਿਆ ਕਿ ਕੁਲਵਿੰਦਰ ਕੌਰ ਨੂੰ ਰਾਤੀ ਗੋਲੀਆਂ ਮਾਰੀ ਗਈਆਂ । ਜਿਸ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ,ਆਲੇ-ਦੁਆਲੇ ਲੱਗੇ ਸੀਸੀਟੀਵੀ ਨੂੰ ਖੰਗਾਲ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । SSP ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਕਤਲ ਦੇ ਮਾਮਲੇ ਵਿੱਚ ਹੁਣ ਤੱਕ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਦੀ ਉਮਰ 18 ਸਾਲ ਤੋਂ ਘੱਟ ਹੈ । ਉਨ੍ਹਾਂ ਦੇ ਕੋਲੋ ਹਥਿਆਰ ਵੀ ਬਰਾਦਮ ਕੀਤੇ ਗਏ ਹਨ । ਉਨ੍ਹਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।