Punjab

3 ਦਿਨਾਂ ਅੰਦਰ ਤਰਨਤਾਰਨ ਦੇ ਡੀਸੀ ਦਾ ਤਬਾਦਲਾ! ਲੱਗੇ ਸਨ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PANCHAYAT ELECTION 2024) ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ (DC IAS GURPREET SINGH AULAKH) ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਿਤ ਨਿਰਦੇਸ਼ ਭੇਜੇ ਹਨ। ਗੁਰਪ੍ਰੀਤ ਔਲਖ 2015 ਬੈੱਚ ਦੇ IAS ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਹੁਦੇ ’ਤੇ ਤਾਇਨਾਤ ਸੀ।

3 ਦਿਨ ਪਹਿਲਾਂ ਹੀ ਸੰਭਾਲਿਆ ਸੀ ਅਹੁਦਾ

ਤਰਨਤਾਰਨ ਡੀਸੀ ਦੇ ਤੌਰ ’ਤੇ ਤਾਇਨਾਤ ਹੋਏ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਿਆ ਸੀ। IAS ਅਧਿਕਾਰੀ ’ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਇੱਕ ਖਾਸ ਪੰਚਾਇਤ ਦੇ ਰਾਖਵੇਂਕਰਨ ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਹੈ। ਇਸੇ ਵਜ੍ਹਾ ਕਰਕੇ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ। ਔਲਖ ਨੇ ਸੰਦੀਪ ਕੁਮਾਰ ਦੀ ਥਾਂ ਲਈ ਸੀ।

ਕੁਝ ਦਿਨ ਪਹਿਲਾਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਤਬਾਦਲੇ ਕੀਤੇ ਗਏ ਸਨ ਜਿਸ ਤੋਂ ਬਾਅਦ ਔਲਖ ਨੂੰ ਅੰਮ੍ਰਿਤਸਰ ਨਗਰ ਨਿਗਮ ਤੋਂ ਤਰਨਤਾਰਨ ਭੇਜਿਆ ਗਿਆ ਸੀ।