Punjab

ਤਰਨ ਤਾਰਨ ਪੁਲਿਸ ਅਤੇ ਬੀਐਸਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ, ਵੱਡੀ ਮਾਤਰਾ ‘ਚ ਹਥਿਆਰ ਤੇ ਸਮਾਨ ਬਰਾਮਦ

ਪੰਜਾਬ ਪੁਲਿਸ ਅਤੇ ਦੇਸ਼ ਦੀਆਂ ਸਾਰਿਆਂ ਏਜੰਸੀਆਂ ਵੱਲੋਂ ਮਿਲ ਕੇ ਨਸ਼ੇ ਦੇ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨ ਤਾਰਨ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 111 ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਉਸ ਕੋਲੋ 2 ਨਸ਼ਾ ਤੋਲਣ ਵਾਲੇ ਕੰਡੇ ਅਤੇ 3 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਡੀਜੀਪੀ ਪੰਜਾਬ ਨੇ ਟਵਿਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਤਰਨ ਤਾਰਨ ਵਿੱਚ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਡੀਜੀਪੀ ਨੇ ਟਵਿਟ ਰਾਹੀਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਜਾਣਕਾਰੀ ਹਾਸਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ –  ‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਸੀ’! ‘ਸੀਟ ਫਸ ਗਈ ਬਠਿੰਡੇ ਤੋਂ’!