ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ, ਪਰ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਦੀ ਖ਼ਬਰ ਸਾਹਮਣੇ ਆਈ ਹੈ।
ਪੰਜਾਬੀ ਗਾਇਕ ਤਰਸੇਮ ਜੱਸੜ ਨੇ ਦੱਸਿਆ ਕਿ ਸਾਰਿਆਂ ਦੀਆਂ ਅਰਦਾਸਾਂ ਅਤੇ ਅਸੀਸਾਂ ਨਾਲ ਰਾਜਵੀਰ ਦੀ ਸਿਹਤ ਵਿੱਚ ਕੁਝ ਸੁਧਾਰ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਖ਼ਬਰਾਂ ਜਾਂ ਅਫਵਾਹਾਂ ਨਾ ਫੈਲਾਉਣ। ਤਰਸੇਮ ਜੱਸੜ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ, “ਸਾਡਾ ਭਰਾ ਰਾਜਵੀਰ ਜਵੰਦਾ ਹਸਪਤਾਲ ਵਿੱਚ ਹੈ ਅਤੇ ਕੱਲ੍ਹ ਨਾਲੋਂ ਥੋੜ੍ਹਾ ਰਿਕਵਰ ਹੋਇਆ ਹੈ।
ਕਿਰਪਾ ਕਰਕੇ ਕੋਈ ਵੀ ਫ਼ੇਕ ਨਿਊਜ਼ ਨਾ ਫੈਲਾਓ।” ਉਨ੍ਹਾਂ ਨੇ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਅਰਦਾਸ ਦੀ ਤਾਕਤ ਸਭ ਤੋਂ ਵੱਡੀ ਹੈ, ਇਸ ਲਈ ਸਾਰੇ ਮਿਲ ਕੇ ਰਾਜਵੀਰ ਦੀ ਜਲਦ ਸਿਹਤਯਾਬੀ ਲਈ ਅਰਦਾਸ ਅਤੇ ਪਾਠ ਕਰਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਾਹਿਗੁਰੂ ਦੀ ਕਿਰਪਾ ਨਾਲ ਰਾਜਵੀਰ ਜਲਦੀ ਘਰ ਵਾਪਸ ਆਵੇਗਾ।