Punjab

ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਇਲਜ਼ਾਮਾਂ ਬਾਰੇ ਖੁਲ੍ਹ ਕੇ ਬੋਲੇ ਤਰਸੇਮ ਸਿੰਘ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ’ਚ ਬੈਠੇ ਗਰਮਖ਼ਿਆਲੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਪੰਥਕ ਸੰਗਠਨਾਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ।

ਇਸ ਮਾਮਲੇ ਤੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਇਸ ਤਰ੍ਹਾਂ ਦੇ ਜ਼ੁਰਮ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ ਹਾਂ ਨੇ ਇਸ ਮਾਮਲੇ ਬਾਰੇ ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਅੰਮ੍ਰਿਤਪਾਲ ਨੇ ਕਿਹਾ ਕਿ ਸਾਡੇ ਸੋਚ ਵੱਖੋ ਵੱਖਰੀ ਹੋ ਸਕਦੀ ਹੈ ਪਰ ਉਹ ਕਿਸੇ ਨੂੰ ਨੁਕਸਾਨ ਪਹੁੰਚਾਉਣ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਇਨ੍ਹਾਂ ਚਾਲਾਂ ਬਾਰੇ ਪਹਿਲਾਂ ਹੀ ਖਦਸ਼ਾ ਸੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਲੋਕ ਤਾਕਤਾਂ ਸਾਨੂੰ ਆਪਸ ਵਿੱਚ ਲੜਾ ਕੇ ਆਪਣਾ ਉੱਲੂ ਸਿੱਧਾ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਗੱਲ ਨੂੰ ਲੈ ਕੇ ਕਿਸੇ ਵਿੱਚ ਮੱਤਭੇਦ ਹਨ ਤਾਂ ਉਸ ਗੱਲ ਨੂੰ ਬੈਠ ਕੇ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਹਿਲਾਂ ਤੋਂ ਖਦਸ਼ਾ ਸੀ ਕਿ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਸਾਨੂੰ ਘਰ ਬਿਠਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਅਸੀਂ ਡਰਨ ਵਾਲੇ ਨਹੀਂ ਹਾਂ, ਅਸੀਂ ਗੁਰੂ ਦੇ ਆਸਰੇ ਚਲਦੇ ਰਹਾਂਗੇ।