‘ਦ ਖ਼ਾਲਸ ਬਿਊਰੋ : ਸੇਵਾ ਮੁਕਤ ਆਈਏਐਸ ਅਧਿਕਾਰੀ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਤਰੁਣ ਕਪੂਰ, 1987 ਬੈਚ ਦੇ ਆਈਏਐਸ ਅਧਿਕਾਰੀ, ਹਿਮਾਚਲ ਪ੍ਰਦੇਸ਼ ਕੇਡਰ ਨਾਲ ਸਬੰਧਤ ਹਨ। ਉਹ ਪੈਟਰੋਲੀਅਮ ਸਕੱਤਰ ਵੀ ਰਹਿ ਚੁੱਕੇ ਹਨ। ਅਮਲਾ ਮੰਤਰਾਲੇ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਤਰੁਣ ਕਪੂਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਦੇ ਸਕੱਤਰ ਦਾ ਦਰਜਾ ਮਿਲੇਗਾ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਫਿਲਹਾਲ ਦੋ ਸਾਲਾਂ ਲਈ ਹੋਵੇਗੀ। ਇਸ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਰੀ ਰੰਜਨ ਰਾਓ ਅਤੇ ਆਤਿਸ਼ ਚੰਦਰਾ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।