‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵਲੋਂ 117 ਐਮੀਨੈਂਸ ਸਕੂਲਾਂ ਨੂੰ ਚਲਾਉਣ ਲਈ ਪਹਿਲਾਂ ਤੋਂ ਚੱਲ ਰਹੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚੋਂ ਅਧਿਆਪਕਾਂ ਦੀਆਂ ਜ਼ਬਰਦਸਤੀ ਬਦਲੀਆਂ ਕਰਕੇ ਸਕੂਲ ਆਫ ਐਮੀਨੈਂਸ ਵਿੱਚ ਭੇਜਿਆ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਕਦਮ ਦੇ ਨਾਲ ਬਹੁਤ ਸਾਰੇ ਸਕੂਲਾਂ ਦੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋਵੇਗਾ। ਆਗੂਆਂ ਨੇ ਮੰਗ ਕੀਤੀ ਕਿ ਜੇਕਰ ਐਮੀਨੈਂਸ ਸਕੂਲਾਂ ਨੂੰ ਚਲਾਉਣ ਦਾ ਐਨਾ ਹੀ ਚਾਅ ਹੈ ਤਾਂ ਲੋੜੀਦੇ ਅਧਿਆਪਕਾਂ ਤੇ ਹੋਰ ਅਮਲੇ ਦੀਆਂ ਅਸਾਮੀਆਂ ਉੱਤੇ ਤਰੁੰਤ ਬਣਦੀ ਭਰਤੀ ਕੀਤੀ ਜਾਵੇ।

Related Post
Khalas Tv Special, Lifestyle, Punjab, Video
VIDEO – Punjab Unified Building Rule 2025 । Punjab
November 1, 2025
