The Khalas Tv Blog Punjab ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਮੂਹਰੇ ਅਧਿਆਪਕ ਦੀ ਪੁਲਿਸ ਨਾਲ ਹੋਈ ਤਿੱਖੀ ਝੜਪ
Punjab

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਮੂਹਰੇ ਅਧਿਆਪਕ ਦੀ ਪੁਲਿਸ ਨਾਲ ਹੋਈ ਤਿੱਖੀ ਝੜਪ

‘ਦ ਖ਼ਾਲਸ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾਮੁੱਕੀ ਕਰਦੇ ਹੋਏ ਲਾਠੀਚਾਰਜ਼ ਕੀਤਾ ਗਿਆ‌।

ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾਮੁੱਕੀ ਕਰਦੇ ਹੋਏ ਲਾਠੀਚਾਰਜ਼ ਕੀਤਾ ਗਿਆ‌।

ਆਗੂਆਂ ਨੇ ਕਿਹਾ ਕਿ ਪਿਛਲੇ ਸਰਕਾਰ ਸਮੇਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸਾਡੇ ਸੰਘਰਸ਼ ਵਾਲੇ ਥਾਂ ਉਤੇ ਜਾ ਕੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਆਉਣ ਉੱਤੇ ਪਹਿਲਾਂ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ, ਪ੍ਰੰਤੂ ਅੱਜ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਗੱਲ ਨਹੀਂ ਸੁਣੀ, ਸਿਰਫ਼ ਮੀਟਿੰਗ ਦੇ ਝੂਠੇ ਲਾਰਿਆ ਦੀਆਂ ਤਾਰੀਖਾਂ ਤੇ ਤਾਰੀਖਾਂ ਦਿੱਤੀਆਂ ਜਾ ਰਹੀਆਂ ਹਨ।

ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਛੇਤੀ ਤੋਂ ਛੇਤੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਹੁਣ ਉਨ੍ਹਾਂ ‘ਕਰੋ ਜਾਂ ਮਰੋ’ ਦੀ ਨੀਤੀ ਅਪਣਾਈ ਹੈ ਅਤੇ ਇਸ ਦੌਰਾਨ ਜੇਕਰ ਕੋਈ ਵੀ ਨੁਕਸਾਨ ਹੋਇਆ ਤਾਂ ਉਸ ਦੀ ਜੁਮੇਵਾਰ ਪੰਜਾਬ ਸਰਕਾਰ ਹੋਵੇਗੀ।

Exit mobile version