ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ਉੱਪਰ ਚੜ ਗਏ ਹਨ। ਕੱਚੇ ਅਧਿਆਪਕ ਪੱਕਾ ਕਰਨ ਦੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਵੱਲੋਂ ਟੱਕੀ ਤੇ ਚੜਨ ਦੀ ਜਾਣਕਾਰੀ ਮਿਲੇਦੀ ਹੀ ਮੌਕੇ ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆ ਹਨ।
ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ਉਤੇ ਅੜੇ ਹੋਏ ਹਨ। ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਤੇ ਹਾਲੇ ਵੀ ਉਹ 6000 ਰੁਪਏ ਦੀ ਮਾਮੂਲੀ ਜਿਹੀ ਤਨਖਾਹ ਉਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਕਈ ਵਾਰ ਵਿਭਾਗੀ ਪੱਧਰ ਉਤੇ ਸੀਨੀਅਰ ਅਫਸਰਾਂ ਨਾਲ ਮਿਲ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਅਰੇ ਲਗਾ ਦਿੱਤੇ ਜਾਂਦੇ ਹਨ।
ਧਰਨਾ ਦੇ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਪੱਕਾ ਹਾਲੇ ਤੱਕ ਪੱਕਾ ਨਹੀਂ ਕੀਤਾ ਅਤੇ ਉਹ 6 ਹਜ਼ਾਰ ਰੁਪਏ ਦੀ ਮਾਮੂਲੀ ਜਿਹੀ ਤਨਖਾਹ ‘ਤੇ ਕੰਮ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਇਹ ਵੀ ਇਲਜ਼ਾਮ ਹੈ, ਕਿ ਕਈ ਵਾਰ ਵਿਭਾਗੀ ਪੱਧਰ ਅਤੇ ਸੀਨੀਅਰ ਅਫਸਰਾਂ ਨਾਲ ਇਹ ਮਿਲ ਚੁੱਕੇ ਹਨ। ਪਰ ਹਰ ਵਾਰ ਉਨ੍ਹਾਂ ਨੂੰ ਲਾਰੇ ਲਗਾ ਦਿੱਤੇ ਜਾਂਦੇ ਹਨ, ਅਧਿਆਪਕਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗ ਪੂਰੀਆਂ ਨਹੀਂ ਕੀਤੀ ਜਾਂਦੀ ਉਹ ਟੈਂਕੀ ਤੋਂ ਨਹੀਂ ਉਤਰਣਗੇ।