Punjab

ਓਵਰਸਪੀਡ ਟਿੱਪਰ ਨੇ ਦਰੜੀ ਅਧਿਆਪਕਾ, ਹੱਥ-ਪੈਰ ਕੁਚਲੇ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Kirti Arora

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਮੰਗਲਵਾਰ (23 ਅਪ੍ਰੈਲ) ਸਵੇਰੇ ਇੱਕ ਟਿੱਪਰ ਨੇ ਸਕੂਟੀ ਸਵਾਰ ਅਧਿਆਪਕਾ ਨੂੰ ਕੁਚਲ ਦਿੱਤਾ। ਹਾਦਸਾ ਏਨਾ ਭਿਆਨਕ ਸੀ ਕਿ ਮਹਿਲਾ ਦੇ ਹੱਥ, ਪੈਰ ਤੇ ਪੱਟਾਂ ਦੇ ਕੋਲ ਟਿੱਪਰ ਦੇ ਟਾਇਰ ਚੜ੍ਹ ਗਏ। ਜ਼ਖਮੀ ਅਧਿਆਪਕ ਦਾ ਨਾਂ ਕੀਰਤੀ ਅਰੋੜਾ ਹੈ। ਉਸ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ।

ਚਸ਼ਮਦੀਦਾਂ ਮੁਤਾਬਕ ਟਿੱਪਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਅਧਿਆਪਕਾ ਕੀਰਤੀ ਅਰੋੜਾ ਇੱਕ ਸਾਲ ਤੋਂ ਡੀਸੀਐਮ ਪ੍ਰੈਜ਼ੀਡੈਂਸੀ ਸਕੂਲ ਵਿੱਚ ਪੜ੍ਹਾ ਰਹੀ ਹੈ ਤੇ ਫਤਿਹਗੰਜ ਮੁਹੱਲੇ ਦੀ ਰਹਿਣ ਵਾਲੀ ਹੈ।

ਜ਼ਖ਼ਮੀ ਕੀਰਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ ਹੱਥ ਦਾ ਅੰਗੂਠਾ ਵੱਖ ਹੋ ਗਿਆ ਹੈ। ਲੱਤਾਂ ਤੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਦਿਮਾਗ ਸਮੇਤ ਪੂਰੇ ਸਰੀਰ ਦੀ ਸਕੈਨਿੰਗ ਹੋਵੇਗੀ। ਫਿਲਹਾਲ ਕੀਰਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਸੱਟਾਂ ਗੰਭੀਰ ਹੋਣ ਕਾਰਨ ਉਸਦੇ ਇਲਾਜ ‘ਚ ਲੰਮਾ ਸਮਾਂ ਲੱਗੇਗਾ।

ਪਰਿਵਾਰ ਮੁਤਾਬਕ ਮੁਲਜ਼ਮ ਟਿੱਪਰ ਚਾਲਕ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 7 ‘ਚ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮ ਦੀ ਪਛਾਣ ਲਈ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ