‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਅਤੇ ਅਧਿਆਪਕਾਂ ਦੀ ਅੱਜ ਹੋਈ ਮੀਟਿੰਗ ਵਿੱਚ ਕੋਈ ਵੀ ਫਾਈਨਲ ਨਤੀਜਾ ਨਹੀਂ ਨਿਕਲਿਆ ਹੈ। ਮੰਤਰੀਆਂ ਨੇ ਤਜ਼ਰਬੇ ਦੇ ਗ੍ਰੇਸ ਮਾਰਕ ਵਧਾਉਣ ਦਾ ਆਪਸ਼ਨ ਦਿੱਤਾ ਹੈ। ਹੁਣ ਅਧਿਆਪਕਾਂ ਦੀ ਅਗਲੀ ਮੀਟਿੰਗ ਸਿੱਖਿਆ ਸਕੱਤਰ ਦੇ ਨਾਲ ਹੋਵੇਗੀ। ਕੱਚੇ ਅਧਿਆਪਕ ਕੱਲ੍ਹ ਤੋਂ ਮੁਹਾਲੀ ਵਿੱਚ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇੱਕ ਪ੍ਰਦਰਸ਼ਨਕਾਰੀ ਅਧਿਆਪਕ ਨੇ ਕਿਹਾ ਕਿ ਜਦੋਂ ਤੱਕ ਕੋਈ ਫਾਈਨਲ ਨਤੀਜਾ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ ਗਈ ਸੀ।
ਕੱਲ੍ਹ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਬਾਦਲ ਨੇ ਅਧਿਆਪਕਾਂ ਦੇ ਨਾਲ ਇੱਕਜੁਟਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।