‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ। ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੂੰ ਆਪਣਾ ਭਾਸ਼ਣ ਵੀ ਰੋਕਣਾ ਪਿਆ।