ਤੇਲੰਗਾਨਾ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਨ੍ਹਾਂ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਸੀ। ਜਾਣਕਾਰੀ ਮੁਤਾਬਕ ਇਹ ਭੂਚਾਲ ਤੇਲੰਗਾਨਾ ਤੋਂ 11 ਕਿਲੋਮੀਟਰ ਦੂਰ ਮਹਿਸੂਸ ਕੀਤਾ ਗਿਆ। ਭੂਚਾਲ ਦੇ ਇਹ ਝਟਕੇ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਸਵੇਰੇ 7:27 ਵਜੇ ਤੇਲੰਗਾਨਾ ਦੇ ਮੁਲੁਗੂ ਵਿੱਚ ਰਿਕਟਰ ਪੈਮਾਨੇ ‘ਤੇ 5.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹੈਦਰਾਬਾਦ ਤੋਂ ਕਰੀਬ 250 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਮੁਲੁਗੂ ‘ਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਦੱਸ ਦਈਏ ਕਿ ਭੂਚਾਲ ਦੇ ਝਟਕੇ ਮਹਿਸੂਸ ਹੋਣ ‘ਤੇ ਆਪਣੀ ਸੁਰੱਖਿਆ ਲਈ ਹਮੇਸ਼ਾ ਖੁੱਲ੍ਹੀ ਜਗ੍ਹਾ ‘ਤੇ ਜਾਣਾ ਚਾਹੀਦਾ ਹੈ। ਹਾਲਾਂਕਿ, ਜੇਕਰ ਤੁਸੀਂ ਖੁੱਲੀ ਜਗ੍ਹਾ ਵਿੱਚ ਨਹੀਂ ਜਾ ਸਕਦੇ ਹੋ ਤਾਂ ਤੁਹਾਨੂੰ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਭਾਰੀ ਚੀਜ਼ ਦੇ ਹੇਠਾਂ ਲੁਕਣਾ ਚਾਹੀਦਾ ਹੈ।