India

ਸਕੂਲਾਂ ਤੇ ਕਾਲਜਾਂ ਨੂੰ ਲੈ ਕੇ ਤੇਲੰਗਨਾ ਸਰਕਾਰ ਦਾ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤੇਲੰਗਨਾ ਸਰਕਾਰ ਨੇ ਕਰੋਨਾ ਦੇ ਮਾਮਲੇ ਘਟਣ ਕਾਰਨ ਤਾਲਾਬੰਦੀ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ 1 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।ਵਿਦਿਆਰਥੀਆਂ ਨੂੰ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਕਲਾਸਾਂ ਵਿੱਚ ਜਾਣ ਦੀ ਆਗਿਆ ਦਿੱਤੀ ਜਾਏਗੀ।