The Khalas Tv Blog Punjab ਪੰਜਾਬ ‘ਚ ਤਾਪਮਾਨ ਵਿੱਚ ਗਿਰਾਵਟ, ਪ੍ਰਦੂਸ਼ਣ ‘ਚ ਹੋਇਆ ਸੁਧਾਰ
Punjab

ਪੰਜਾਬ ‘ਚ ਤਾਪਮਾਨ ਵਿੱਚ ਗਿਰਾਵਟ, ਪ੍ਰਦੂਸ਼ਣ ‘ਚ ਹੋਇਆ ਸੁਧਾਰ

ਮੁਹਾਲੀ : ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ ‘ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ।

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਜਿਹੇ ਖੇਤਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਪੇਂਡੂ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।

ਸੋਮਵਾਰ ਨੂੰ ਪੰਜਾਬ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹਾ ਜਿਹਾ ਸੁਧਾਰ ਦੇਖਣ ਨੂੰ ਮਿਲਿਆ। ਰਾਜ ਦੇ ਸਾਰੇ ਸ਼ਹਿਰਾਂ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) 200 ਤੋਂ ਹੇਠਾਂ ਪਾਇਆ ਗਿਆ। ਰਾਜ ਦਾ ਔਸਤ AQI ਵੀ 156 ਤੋਂ ਘਟ ਕੇ 153 ਹੋ ਗਿਆ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਅਸਥਾਈ ਰਾਹਤ ਹੈ। ਰਾਜ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਹੀ ਰਾਹਤ ਦੀ ਉਮੀਦ ਹੈ।

Exit mobile version