ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ, ਜਿਸ ਕਾਰਨ ਸੂਬੇ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ, ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।
ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਸਰਗਰਮ ਸੀ। ਜਿਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗਰਮੀ ਤੋਂ ਕੋਈ ਰਾਹਤ ਮਿਲੀ।