‘ਦ ਖਾਲਸ ਬਿਉਰੋ:ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਖ਼ਾਸ ਕਰਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ‘ਚ ਗਰਮੀ ਨੇ ਰਿਕਾਰਡ ਤੋੜ ਦਿਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਗਰਮੀ ਹੋਰ ਵਧਣ ਦੇ ਆਸਾਰ ਹਨ।ਜੇ ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਬਠਿੰਡੇ ਚ ਤਾਪਮਾਨ 41 ਡਿਗਰੀ ਸੈਲਸੀਅਸ ਤੇ ਪਹੁੰਚ ਚੁੱਕਿਆ ਹੈ।ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਇਸ ਹਫ਼ਤੇ ਮਾਲਵਾ ਖੇਤਰ ਦੇ ਜਿਲ੍ਹਿਆਂ
‘ਚ ਜ਼ਬਰਦਸਤ ਲੂ ਚੱਲੇਗੀ। ਜਦਕਿ ਮਾਝਾ ਤੇ ਦੋਆਬਾ ਖੇਤਰ ਵਿੱਚ ਲੂ ਦਾ ਘੱਟ ਪ੍ਰਭਾਵ ਹੋਵੇਗਾ।