Punjab

ਮੋਗਾ ਬਾਈਪਾਸ ’ਤੇ ਭਿਆਨਕ ਹਾਦਸਾ, ਟਰੈਕਟਰ ਨਾਲ ਟਰੱਕ ਦੀ ਟੱਕਰ, ਇੱਕ ਮੌਤ

ਮੋਗਾ-ਬਰਨਾਲਾ ਬਾਈਪਾਸ ‘ਤੇ ਅੱਜ ਸਵੇਰੇ ਦਰਦਨਾਕ ਹਾਦਸੇ ਦੀ ਖ਼ਬਰ ਹੈ। ਬੁੱਘੀਪੁਰਾ ਚੌਂਕ ਪੁਲ ਦੇ ਉੱਪਰ ਇੱਕ ਟਰੈਕਟਰ-ਟਰਾਲੀ ਤੇ ਟਰੱਕ ਦੀ ਟੱਕਰ ਹੋ ਗਈ। ਟਰਾਲੀ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰੀ। ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਪੁਲ਼ ਦੀ ਕੰਧ ’ਚ ਜਾ ਵੱਜਾ।

ਇਸ ਹਾਦਸੇ ਵਿੱਚ ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਨਾਜ਼ੁਕ ਹਾਲਤ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ।

ਹਾਦਸੇ ਮਗਰੋਂ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।