Fire In Rehri Market In Panchkula, Haryana news

ਪੰਚਕੂਲਾ : ਹਰਿਆਣਾ ਦੇ ਪੰਚਕੂਲਾ (Panchkula) ਸ਼ਹਿਰ ਦੇ ਸੈਕਟਰ-9 ਸਥਿਤ ਰੇਹੜੀ ਮਾਰਕੀਟ ‘ਚ ਭਿਆਨਕ ਅੱਗ (Fire In Rehri Market In Panchkula) ਲੱਗਣ ਕਾਰਨ ਦੀਆਂ ਜ਼ਿਆਦਾਤਰ ਦੁਕਾਨਾਂ ਅੱਗ ਕਾਰਨ ਸੜ ਕੇ ਸੁਆਹ ਹੋ ਗਈਆਂ। ਇਹ ਘਟਨਾ ਵੀਰਵਾਰ ਰਾਤ 12 ਵਜੇ ਵਾਪਰੀ। ਇਸ ਕਾਰਨ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੁਕਾਨਦਾਰਾਂ ਨੇ ਇਸ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੁਕਾਨਦਾਰਾਂ ਨੇ ਅੱਗ ਦੀ ਪਰਵਾਹ ਕੀਤੇ ਬਿਨਾਂ ਸਾਮਾਨ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ। ਜਿਨ੍ਹਾਂ ਨੂੰ ਪੁਲੀਸ ਮੁਲਾਜ਼ਮ ਹਟਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਪਰ ਮਾਰਕੀਟ ਦੀਆਂ ਜ਼ਿਆਦਾਤਰ ਦੁਕਾਨਾਂ ਅੱਗ ਕਾਰਨ ਸੜ ਕੇ ਸੁਆਹ ਹੋ ਗਈਆਂ।

ਰਿਪੋਰਟ ਮੁਤਾਬਿਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਸਭ ਤੋਂ ਪਹਿਲਾਂ ਇਹ ਅੱਗ ਮਾਰਕੀਟ ਵਿੱਚ ਸਥਿਤ ਇਲੈਕਟ੍ਰਾਨਿਕ ਦੀ ਦੁਕਾਨ ਵਿੱਚ ਲੱਗੀ। ਅੱਗ ਨੇ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ‘ਤੇ ਕਾਬੂ ਪਾਉਣ ਲਈ ਪੰਚਕੂਲਾ ਅਤੇ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੁਪਹਿਰ 1.30 ਵਜੇ ਤੱਕ ਮੌਕੇ ‘ਤੇ ਪਹੁੰਚ ਚੁੱਕੀਆਂ ਸਨ ਪਰ ਅੱਗ ਸ਼ਾਂਤ ਹੋਣ ਦੀ ਬਜਾਏ ਵਧਦੀ ਹੀ ਜਾ ਰਹੀ ਸੀ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਹ ਬਰਬਾਦ ਹੋ ਗਏ ਹਨ। ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ।