Punjab

ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ, ਨੌਜਵਾਨ ਦੀ ਮੌਤ

ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਸਾਬਾਦ ਦੇ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਅੱਗ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿੱਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਉਸ ਨੂੰ ਗੰਭੀਰ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 7 ਦਿਨਾਂ ਬਾਅਦ ਰਾਹੁਲ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ’ਚ ਰਖਵਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ -PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ