The Khalas Tv Blog Punjab ਅੰਮ੍ਰਿਤਸਰ ‘ਚ 9 ਸਾਲਾ ਬੱਚੇ ਸਮੇਤ ਮਾਤਾ-ਪਿਤਾ ਨਾਲ ਹੋਇਆ ਇਹ ਮਾੜਾ ਕੰਮ , ਇਲਾਕੇ ‘ਚ ਸੋਗ ਦੀ ਲਹਿਰ
Punjab

ਅੰਮ੍ਰਿਤਸਰ ‘ਚ 9 ਸਾਲਾ ਬੱਚੇ ਸਮੇਤ ਮਾਤਾ-ਪਿਤਾ ਨਾਲ ਹੋਇਆ ਇਹ ਮਾੜਾ ਕੰਮ , ਇਲਾਕੇ ‘ਚ ਸੋਗ ਦੀ ਲਹਿਰ

Terrible house fire in Amritsar 3 dead including a 9-year-old child 4 seriously injured

ਅੰਮ੍ਰਿਤਸਰ ‘ਚ 9 ਸਾਲਾ ਬੱਚੇ ਸਮੇਤ ਮਾਤਾ-ਪਿਤਾ ਨਾਲ ਹੋਇਆ ਇਹ ਮਾੜਾ ਕੰਮ , ਇਲਾਕੇ 'ਚ ਸੋਗ ਦੀ ਸਹਿਰ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਐਨਕਲੇਵ ਸਥਿਤ ਇਕ ਘਰ ‘ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਹਾਦਸੇ ‘ਚ 3 ਲੋਕਾਂ ਦੇ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਹਿਲਾਂ ਉਹ ਦਮ ਘੁੱਟਣ ਕਾਰਨ ਬੇਹੋਸ਼ ਹੋ ਗਿਆ, ਫਿਰ ਸੜਨ ਕਾਰਨ ਉਸ ਦੀ ਮੌਤ ਹੋ ਗਈ।

ਇਸਲਾਮਾਬਾਦ ਦੇ ਰੋਜ਼ ਐਨਕਲੇਵ ਸਥਿਤ ਕੋਠੀ ਨੰਬਰ 18 ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਲੱਗਣ ਵੇਲੇ ਘਰ ਵਿੱਚ ਸੱਤ ਲੋਕ ਸੁੱਤੇ ਹੋਏ ਸਨ। ਜਦੋਂ ਉਹ ਜਾਗੇ ਤਾਂ ਅੱਗ ਇੰਨੀ ਵੱਧ ਚੁੱਕੀ ਸੀ ਕਿ ਉਹ ਬਾਹਰ ਨਹੀਂ ਨਿਕਲ ਸਕੇ ਅਤੇ ਜ਼ਿੰਦਾ ਸੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

3 ਦੀ ਮੌਤ, 4 ਜ਼ਖਮੀ

ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ (40), ਮਨਦੀਪ ਕੌਰ (39) ਅਤੇ ਪੁੱਤਰ ਦਿਲਪ੍ਰੀਤ ਵਜੋਂ ਹੋਈ ਹੈ। ਜਦੋਂਕਿ ਦੂਜੇ ਕਮਰੇ ਵਿੱਚ ਸਹਿਜ, ਦਿਲਵੰਸ਼, ਕਿਰਨ ਅਤੇ ਸੁਖਮਨ ਸੌਂ ਰਹੇ ਸਨ। ਅੱਗ ਨਾਲ ਉਹ ਵੀ ਝੁਲਸ ਗਏ ਪਰ ਸਮੇਂ ਸਿਰ ਬਾਹਰ ਨਿਕਲ ਗਏ। ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਜਦੋਂ ਅੱਗ ਲੱਗੀ ਤਾਂ ਲੋਕਾਂ ਨੇ ਇਸ ‘ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਹੀਂ ਮਿਲੀ। ਬਾਅਦ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹੁਣ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਦਮ ਘੁੱਟਣ ਨਾਲ ਮੌਤ
ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਪੂਰੇ ਘਰ ਵਿੱਚ ਧੂੰਆਂ ਫੈਲ ਗਿਆ ਸੀ। ਸੁੱਤੇ ਪਏ ਪਰਿਵਾਰ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਧੂੰਏਂ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਕਿ ਇਸਲਾਮਾਬਾਦ ਦੇ ਰਾਮ ਨਗਰ ਕਾਲੋਨੀ ਰੋਜ਼ ਇੰਕਲੇਵ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਅੱਗ ਸ਼ੋਰਟ ਸਰਕਟ ਦੇ ਕਾਰਨ ਲੱਗੀ ਦੱਸੀ ਜਾ ਰਹੀ ਹੈ। ਸਤ ਦੇ ਕਰੀਬ ਮੈਂਬਰ ਜ਼ਖਮੀ ਹੋਏ ਹਨ। ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਬਾਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਕਾਨ ਮਾਲਿਕ ਦਾ ਨਾ ਗੁਰਵਿੰਦਰ ਸਿੰਘ ਦੱਸਿਆ ਜਾ ਰਿਹਾ, ਜੋ ਕਿ ਕਪੜੇ ਦਾ ਕਾਰੋਬਾਰ ਕਰਦੇ ਹਨ।

Exit mobile version