ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ‘ਤੇ ਗੋਪਾਲਪੁਰਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਬੱਸ ਅਤੇ ਡਿਪਰ ਟਰੱਕ ਦੀ ਆਪਸੀ ਟੱਕਰ ਦੌਰਾਨ 10 ਸਵਾਰੀਆਂ ਦੀ ਮੌਕੇ ‘ਤੇ ਮੌਤ ਹੋਣ ਤੇ 30 ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਗੋਪਾਲਪੁਰਾ ਨਜ਼ਦੀਕ ਅੰਮ੍ਰਿਤਸਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਇਕ ਪ੍ਰਾਈਵੇਟ ਬੱਸ ਤੇ ਟਿੱਪਰ ਟਰੱਕ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਾਰਨ 10 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਮੌਤਾਂ ਦੀ ਗਿਣਤੀ ਵਧਣ ਦੀ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ। ਚਸ਼ਮਦੀਦਾਂ ਅਨੁਸਾਰ ਟਿੱਪਰ ਅਪਣੇ ਡੰਪ ਵਲ ਮੁੜਨ ਲਈ ਬਿਨਾਂ ਸੰਕੇਤ ਦਿਤੇ ਅਤੇ ਬਿਨਾਂ ਆਉਂਦੀ-ਜਾਂਦੀ ਟ੍ਰੈਫ਼ਿਕ ਵੇਖੇ ਸੜਕ ਪਾਰ ਕਰਨ ਲੱਗ ਪਿਆ। ਇਸੇ ਦੌਰਾਨ ਪਠਾਨਕੋਟ ਤੋਂ ਅੰਮ੍ਰਿਤਸਰ ਵਲ ਆ ਰਹੀ ਬੀਟੀਸੀ ਕੰਪਨੀ ਦੀ ਪ੍ਰਾਈਵੇਟ ਬੱਸ ਤੇਜ਼ ਰਫ਼ਤਾਰ ਨਾਲ ਆਉਂਦੀ ਹੋਈ ਟਿੱਪਰ ਨਾਲ ਸਿੱਧੀ ਟਕਰਾ ਗਈ।
ਮੁਤਾਬਕ ਟਿੱਪਰ (ਨੰਬਰ PB-02-BV-9092) ਆਪਣੇ ਡੰਪ ਵੱਲ ਮੁੜਨ ਲਈ ਬਿਨਾਂ ਸੰਕੇਤ ਦਿੱਤੇ ਅਤੇ ਬਿਨਾਂ ਆਉਂਦੀ-ਜਾਂਦੀ ਟ੍ਰੈਫਿਕ ਵੇਖੇ ਸੜਕ ਪਾਰ ਕਰਨ ਲੱਗ ਪਿਆ। ਇਸੇ ਦੌਰਾਨ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਆ ਰਹੀ ਬੀਟੀਸੀ ਕੰਪਨੀ ਦੀ ਪ੍ਰਾਈਵੇਟ ਬੱਸ (ਨੰਬਰ PB-02-CC-6780) ਤੇਜ਼ ਰਫ਼ਤਾਰ ਨਾਲ ਆਉਂਦੀ ਹੋਈ ਟਿੱਪਰ ਨਾਲ ਸਿੱਧੀ ਟਕਰਾ ਗਈ। ਟਰੱਕ ਤੇ ਬੱਸ ਦੀ ਇਹ ਟੱਕਰ ਇਨੀ ਭਿਆਨਕ ਸੀ ਕਿ ਬੱਸ ਦੀਆਂ ਅੰਦਰਲੀਆਂ ਸਾਰੀਆਂ ਸੀਟਾਂ ਵੀ ਉਖੜ ਗਈਆਂ ਤੇ ਬੱਸ ਦਾ ਅਗਲਾ ਹਿੱਸਾ ਵੀ ਸਾਰਾ ਟੁੱਟ ਗਿਆ।
ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁਲਿਸ ਤੇ ਐਂਬੂਲੈਂਸਾਂ ਪਹੁੰਚ ਗਈਆਂ ਤੇ ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਭੇਜਿਆ ਗਿਆ। ਪੁਲਿਸ ਵੱਲੋਂ ਦੋਵੇਂ ਵਾਹਨ ਵੀ ਜ਼ਬਤ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

