The Khalas Tv Blog India ਜੰਮੂ-ਕਸ਼ਮੀਰ ’ਚ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ
India

ਜੰਮੂ-ਕਸ਼ਮੀਰ ’ਚ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ

ਜੰਮੂ ਦੇ ਊਧਮਪੁਰ ਦੇ ਕਾਗੋਟ ਇਲਾਕੇ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਬੱਸ ਖੱਡ ਵਿੱਚ ਜਿੱਗ ਗਈ। ਜਾਣਕਾਰੀ ਮੁਤਾਬਕ ਰਾਮਨਗਰ ਤੋਂ ਆ ਰਹੀ ਇੱਕ ਬੱਸ ਜਾਲੋ ਨੇੜੇ ਸੜਕ ਤੋਂ 100 ਫੁੱਟ ਹੇਠਾਂ ਡਿੱਗ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਯਾਤਰੀ ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।

ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਮਲਬੇ ਵਿੱਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਦੇ ਮਲਬੇ ਵਿੱਚੋਂ ਕੁੱਲ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ 20 ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਸ ਇੱਕ ਦੂਰ-ਦੁਰਾਡੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਹਾਦਸੇ ਵਿੱਚ ਸ਼ਾਮਲ ਬੱਸ ਇੱਕ ਜਨਤਕ ਆਵਾਜਾਈ ਵਾਹਨ ਸੀ। ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ ਹਨ। ਜਾਨ-ਮਾਲ ਦੇ ਭਾਰੀ ਨੁਕਸਾਨ ਦੀ ਸੰਭਾਵਨਾ ਹੈ। ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਗੰਭੀਰ ਜ਼ਖਮੀਆਂ ਨੂੰ ਹਵਾਈ ਜਹਾਜ਼ ਰਾਹੀਂ ਲਿਜਾਇਆ ਜਾਵੇਗਾ। ਡੀਆਈਜੀ ਸ਼ਿਵ ਕੁਮਾਰ ਸ਼ਰਮਾ (ਰਿਆਸੀ-ਊਧਮਪੁਰ ਰੇਂਜ) ਨੇ ਨਿਊਜ਼ ਏਜੰਸੀ ਆਈਏਐਨਐਸ ਨੂੰ ਦੱਸਿਆ ਕਿ 15 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ।

Exit mobile version