India

ਮਣੀਪੁਰ ਦੇ ਨੋਨੀ ‘ਚ ਵਾਪਰਿਆ ਇਹ ਭਾਣਾ , PM ਮੋਦੀ ਨੇ ਜਤਾਇਆ ਦੁੱਖ , ਕੀਤਾ ਇਹ ਐਲਾਨ

ਮਣੀਪੁਰ ਦੇ ਨੋਨੀ ਜ਼ਿਲੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸੇ ਵਿੱਚ 9 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ  ਜਦੋਂ ਕਿ 40 ਹੋਰ ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਥੰਬਲਾਨੂ ਹਾਇਰ ਸੈਕੰਡਰੀ ਸਕੂਲ, ਯਾਰੀਪੋਕ, ਮਣੀਪੁਰ ਦੇ ਵਿਦਿਆਰਥੀਆਂ ਨੂੰ ਲੈ ਕੇ ਦੋ ਬੱਸਾਂ ਟੂਰ ‘ਤੇ ਖਪੁਮ ਜਾ ਰਹੀਆਂ ਸਨ।

ਲੜਕੀਆਂ ਨੂੰ ਲਿਜਾ ਰਹੀ ਬੱਸ ਦੇ ਡਰਾਈਵਰ ਨੇ ਕੰਟਰੋਲ ਗੁਆ ਲਿਆ ਤੇ ਉਹ ਪਲਟ ਗਈ। ਬੱਸ ਵਿਚ ਵਿਦਿਆਰਥਣਾਂ ਤੇ ਅਧਿਆਪਕਾਂ ਸਮੇਤ 48 ਜਣੇ ਸਵਾਰ ਸਨ। 5 ਵਿਦਿਆਰਥਣਾਂ ਦੀ ਮੌਕੇ ’ਤੇ ਮੌਤ ਹੋ ਗਈ  ਜਦੋਂ ਕਿ ਬਾਕੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਚ ਮਾਰੇ ਗਏ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਜਤਇਆ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ, ”ਮਣੀਪੁਰ ਦੇ ਨੋਨੀ ਜ਼ਿਲ੍ਹੇ ‘ਚ ਵਾਪਰੇ ਦਰਦਨਾਕ ਬੱਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮਣੀਪੁਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਪੀ.ਐੱਮ.ਓ. ਦੇ ਮੁਤਾਬਿਕ ਬੱਸ ਹਾਦਸੇ ਵਿੱਚ ਮਾਰੇ ਗਏ ਹਰ ਇੱਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 2 ਲੱਖ ਰੁਪਏ ਦੀ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖ਼ਮੀਆਂ ਨੂੰ 50 ਰੁਪਏ ਦਿੱਤੇ ਜਾਣਗੇ।

ਤੁਹਾਨੂੰ ਦੱਸ ਦਈਏ ਕਿ ਇਹ ਹਾਦਸਾ ਮਨੀਪੁਰ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ ‘ਤੇ ਵਾਪਰਿਆ ਸੀ। ਹਾਦਸੇ ਵਾਲੀ ਥਾਂ ਤੋਂ ਬਾਹਰ ਕੱਢਣ ਤੋਂ ਬਾਅਦ ਜ਼ਖਮੀ ਵਿ ਦਿਆਰਥੀਆਂ ਦਾ ਇੰਫਾਲ ਦੇ ਕੁਝ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।