India

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀ ਹਮਲਾ, ਇਕ ਜਵਾਨ ਗੰਭੀਰ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਅਤਿਵਾਦੀਆਂ ਨੇ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਹਮਲੇ ਦੀ ਖਬਰ ਮਿਲਦੇ ਹੀ 63 ਆਰ ਆਰ ਆਰਮੀ ਕੈਂਪ ਦੀ ਟੁਕੜੀ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ।

ਮੁਕਾਬਲੇ ‘ਚ ਇਕ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਕ ਨਾਗਰਿਕ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।

ਘਟਨਾ ਤੋਂ ਤੁਰੰਤ ਬਾਅਦ ਹੋਰ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਲੁਕੇ ਹੋਏ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।