The Khalas Tv Blog India PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ
India

PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਕਿਹਾ ਕਿ ‘ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰਿਆ ਕਾਲ ਕਰਨ ਵਾਲੇ ਵਿਅਕਤੀ ਨੂੰ ਚੈਂਬੂਰ ਇਲਾਕੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।’ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ।

ਏਐਨਆਈ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਕਿਹਾ, ‘‘11 ਫ਼ਰਵਰੀ ਨੂੰ, ਮੁੰਬਈ ਪੁਲਿਸ ਕੰਟਰੋਲ ਰੂਮ ਵਿਚ ਇਕ ਕਾਲ ਆਈ ਸੀ ਕਿ ਜਿਸ ਵਿਚ ਚੇਤਾਵਨੀ ਦਿਤੀ ਗਈ ਸੀ ਕਿ ਅਤਿਵਾਦੀ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ’ਤੇ ਹਮਲਾ ਕਰ ਸਕਦੇ ਹਨ, ਕਿਉਂਕਿ ਉਹ ਅਧਿਕਾਰਤ ਵਿਦੇਸ਼ੀ ਦੌਰੇ ’ਤੇ ਜਾ ਰਹੇ ਹਨ। ਸੂਚਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਹੋਰ ਏਜੰਸੀਆਂ ਨੂੰ ਸੂਚਿਤ ਕੀਤਾ ਅਤੇ ਜਾਂਚ ਸ਼ੁਰੂ ਕੀਤੀ।’’

ਪੁਲਿਸ ਨੇ ਕਿਹਾ, ‘‘ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕਰਨ ਵਾਲੇ ਵਿਅਕਤੀ ਨੂੰ ਚੇਂਬੂਰ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਹ ਮਾਨਸਿਕ ਤੌਰ ’ਤੇ ਬਿਮਾਰ ਹੈ।

ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ ਫਰਾਂਸ ਅਤੇ ਅਮਰੀਕਾ ਦੇ ਚਾਰ ਦਿਨਾਂ ਦੌਰੇ ’ਤੇ ਰਵਾਨਾ ਹੋਏ। ਉਹ ਬੁਧਵਾਰ ਨੂੰ ਦੋ ਦਿਨਾਂ ਅਮਰੀਕਾ ਦੌਰੇ ਦੀ ਸ਼ੁਰੂਆਤ ਕਰਨ ਵਾਲੇ ਹਨ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੰਬਈ ਪੁਲਿਸ ਨੂੰ ਪੀਐਮ ਮੋਦੀ ਦੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ।

 

Exit mobile version